ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ; 2 ਦੀ ਮੌਤ

ਜਲੰਧਰ: ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ’ਤੇ ਗੋਰਾਇਆ ਨੇੜੇ ਵੀਰਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਮਜ਼ਦੂਰਾਂ ਨਾਲ ਭਰਿਆ ਇੱਕ ਆਟੋ ਟਕਰਾ ਗਿਆ। ਇਸ ਭਿਆਨਕ ਟੱਕਰ ਵਿੱਚ 2ਲੋਕਾਂ ਦੀ ਮੌਤ ਹੋ ਗਈ, ਜਦਕਿ 9 ਹੋਰ ਵਿਅਕਤੀ ਜ਼ਖ਼ਮੀ ਹੋ ਗਏ

ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ

ਮਿਲੀ ਜਾਣਕਾਰੀ ਮੁਤਾਬਕ, ਗੋਰਾਇਆ ਨੇੜੇ ਨੈਸ਼ਨਲ ਹਾਈਵੇਅ ’ਤੇ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਆਟੋ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਢੰਗ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਇਸ ਕਾਰਨ 2 ਲੋਕਾਂ ਦੀ ਜਾਨ ਚਲੀ ਗਈ ਅਤੇ 9 ਵਿਅਕਤੀ ਜ਼ਖ਼ਮੀ ਹੋ ਗਏ।

ਸੜਕ ਸੁਰੱਖਿਆ ਫੋਰਸ ਨੇ ਸੰਭਾਲਿਆ ਮੋਰਚਾ

ਹਾਦਸੇ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਫੋਰਸ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਾਹਗੀਰ ਵੱਲੋਂ ਹਾਦਸੇ ਦੀ ਜਾਣਕਾਰੀ ਦਿੱਤੀ ਗਈ ਸੀ। ਸੂਚਨਾ ਮਿਲਦਿਆਂ ਹੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫਿਲੌਰ ਲਿਜਾਇਆ ਗਿਆ

ਹਾਦਸੇ ਵਿੱਚ ਜ਼ਖ਼ਮੀ ਹੋਏ ਨੌਂ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਹਾਈਵੇਅ ’ਤੇ ਸੜਕ ਕਿਨਾਰੇ ਖੜ੍ਹੇ ਵਾਹਨਾਂ ਕਾਰਨ ਪੈਦਾ ਹੋਣ ਵਾਲੇ ਖ਼ਤਰਿਆਂ ਵੱਲ ਧਿਆਨ ਖਿੱਚਿਆ ਹੈ