ਜਲੰਧਰ : ਸ਼ਹਿਰ ਦੇ ਪਾਰਸ ਸਟ੍ਰੀਟ ਇਲਾਕੇ ਵਿੱਚ 13 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਅਤੇ ਕਤਲ ਦੀ ਘਿਨਾਉਣੀ ਘਟਨਾ ਨੇ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਮਾਮਲੇ ਵਿੱਚ ਨਾਮਜ਼ਦ ਮੁੱਖ ਆਰੋਪੀ ਰਿੰਪੀ ਉਰਫ਼ ਹੈਪੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅਦਾਲਤ ਨੇ ਕੇਸ ਦੀ ਗੰਭੀਰਤਾ ਅਤੇ ਡੂੰਘਾਈ ਨਾਲ ਜਾਂਚ ਦੀ ਜ਼ਰੂਰਤ ਨੂੰ ਵੇਖਦੇ ਹੋਏ ਪੁਲਿਸ ਨੂੰ ਆਰੋਪੀ ਦਾ 9 ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਪੁਲਿਸ ਹੁਣ ਇਸ ਰਿਮਾਂਡ ਦੌਰਾਨ ਘਟਨਾ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕਰੇਗੀ।
ਜਾਣਕਾਰੀ ਅਨੁਸਾਰ ਆਰੋਪੀ, ਜੋ ਕਿ ਪੀੜਤ ਬੱਚੀ ਦਾ ਗੁਆਂਢੀ ਦੱਸਿਆ ਜਾਂਦਾ ਹੈ, ਨੇ ਪੁੱਛਗਿੱਛ ਦੌਰਾਨ ਆਪਣਾ ਜੁਰਮ ਕਬੂਲ ਕਰ ਲਿਆ ਹੈ। ਲਾਸ਼ ਉਸਦੇ ਘਰ ਦੇ ਬਾਥਰੂਮ ਵਿੱਚੋਂ ਬਰਾਮਦ ਕੀਤੀ ਗਈ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਭਾਰੀ ਰੋਸ ਹੈ ਅਤੇ ਲੋਕ ਆਰੋਪੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ। ਪੁਲਿਸ ਇਸ ਰਿਮਾਂਡ ਦੌਰਾਨ ਕਤਲ ਅਤੇ ਜਬਰ-ਜ਼ਿਨਾਹ ਦੇ ਸੰਬੰਧ ਵਿੱਚ ਹੋਰ ਸਬੂਤ ਜੁਟਾਉਣ ਦੀ ਕੋਸ਼ਿਸ਼ ਕਰੇਗੀ, ਤਾਂ ਜੋ ਕੇਸ ਨੂੰ ਫਾਸਟ-ਟਰੈਕ ਅਦਾਲਤ ਵਿੱਚ ਲੈ ਕੇ ਜਾਇਆ ਜਾ ਸਕੇ ਅਤੇ ਪੀੜਤ ਪਰਿਵਾਰ ਨੂੰ ਜਲਦੀ ਇਨਸਾਫ਼ ਮਿਲ ਸਕੇ

#jalandharnews #jalandhar #Breakingnews #jalandharrapenews
