ਹੁਣ ਔਰਤਾਂ ਨੂੰ ਹਰ ਮਹੀਨੇ ਮਿਲਣਗੇ 2000 ਰੁਪਏ, ਸਰਕਾਰ ਨੇ ਸਕੀਮ ਦੀ ਕੀਤੀ ਸ਼ੁਰੂਆਤ

ਕਰਨਾਟਕ ਸਰਕਾਰ ਪੰਜ ਚੋਣਾਵੀ ਗਰੰਟੀਆਂ ਵਿਚੋਂ ਹੁਣ ਆਪਣੀ ਚੌਥੀ ਗਾਰੰਟੀ ‘ਗ੍ਰੁਹਿ ਲਕਸ਼ਮੀ ਯੋਜਨਾ’ ਸ਼ੁਰੂ ਕਰਨ ਜਾ ਰਹੀ ਹੈ। ਮੈਸੂਰ ਵਿੱਚ ਇੱਕ ਕਰੋੜ ਤੋਂ ਵੱਧ ਔਰਤਾਂ ਨੂੰ 2,000 ਰੁਪਏ ਦੀ ਮਾਸਿਕ ਵਿੱਤੀ ਸਹਾਇਤਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆ ਅਧਿਕਾਰੀਆਂ ਨੇ ਦੱਸਿਆ ਕਿ ‘ਗ੍ਰਹਿ ਲਕਸ਼ਮੀ’ ਯੋਜਨਾ ਲਈ ਲਗਭਗ 1.08 ਕਰੋੜ ਸੰਭਾਵੀ ਲਾਭਪਾਤਰੀਆਂ ਨੇ ਨਾਮ ਦਰਜ ਕਰਵਾਇਆ ਹੈ।

ਇਹ ਸਕੀਮ ਮਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਤੋਂ ਹਟਾਉਣ ਲਈ ਚੋਣਾਂ ਤੋਂ ਪਹਿਲਾਂ ਕਾਂਗਰਸ ਦੀਆਂ 5 ‘ਚੋਣ ਗਾਰੰਟੀਆਂ’ ਵਿੱਚੋਂ ਇੱਕ ਹੈ।

Tags :