ਕਿਸਾਨਾਂ ਦੇ ਪ੍ਰਦਰਸ਼ਨ ਨੂੂੰ ਲੈ ਕੇ ਹਰਿਆਣਾ ਦੇ 8 ਜ਼ਿਲਿਆਂ ਵਿੱਚ ਇੰਟਰਨੈਟ ਬੰਦ

ਹਰਿਆਣਾ ਸਰਕਾਰ ਨੇ ਰਾਜ ਦੇ 8 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ, ਡੌਂਗਲ ਅਤੇ ਬਲਕ ਐਸਐਮਐਸ 48 ਘੰਟਿਆਂ ਲਈ ਬੰਦ ਕਰ ਦਿੱਤੇ ਹਨ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ 13 ਫਰਵਰੀ ਨੂੰ ਦਿੱਲੀ ਤੱਕ ਮਾਰਚ ਦੇ ਮੱਦੇਨਜ਼ਰ ਲਿਆ ਗਿਆ ਹੈ। ਇੰਟਰਨੈੱਟ ‘ਤੇ ਪਾਬੰਦੀ ਦਾ ਫੈਸਲਾ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ ਅਤੇ ਡੱਬਵਾਲੀ ਸਮੇਤ ਸਿਰਸਾ ‘ਚ ਲਾਗੂ ਹੋਵੇਗਾ। ਇਹ ਪਾਬੰਦੀ 11 ਫਰਵਰੀ ਨੂੰ 13 ਫਰਵਰੀ ਤੱਕ ਲਾਗੂ ਰਹੇਗੀ।

ਤਣਾਅ, ਜਨਤਕ ਜਾਇਦਾਦ ਨੂੰ ਨੁਕਸਾਨ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਇੰਟਰਨੈਟ ਰਾਹੀਂ ਗੁੰਮਰਾਹਕੁੰਨ ਜਾਣਕਾਰੀ ਫੈਲਾਈ ਜਾ ਸਕਦੀ ਹੈ। ਸੋਸ਼ਲ ਮੀਡੀਆ ਜਿਵੇਂ ਫੇਸਬੁੱਕ, ਵ੍ਹਾਟਸਐਪ, ਟਵਿੱਟਰ, ਐਸਐਮਐਸ ਆਦਿ ਰਾਹੀਂ ਅਜਿਹਾ ਹੋਣ ਤੋਂ ਰੋਕਣ ਲਈ ਇੰਟਰਨੈਟ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ (SKM), ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ 26 ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।

Tags :