ਹਰਿਆਣਾ ਵਿੱਚ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਇਹ ਫੈਸਲਾ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਲਿਆ ਗਿਆ ਹੈ।
