ਹਾਈਕੋਰਟ ਦੀ ਕਿਸਾਨਾਂ ਨੂੰ ਫਟਕਾਰ, ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਭੇਜਿਆ ਜਾਣਾ ਚਾਹੀਦਾ ਹੈ ਚੇਨੱਈ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਹ ਪਟੀਸ਼ਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਾਇਰ ਕੀਤੀ ਗਈ ਹੈ। ਹਾਈਕੋਰਟ ਨੇ ਇਸ ਮਾਮਲੇ ਚ ਸੁਣਵਾਈ ਕਰਦੇ ਹੋਏ ਕਿਸਾਨਾਂ ਨੂੰ ਫਟਕਾਰ ਲਗਾਉਦਿਆ ਕਿਹਾ ਕਿ ਦੋਵੇਂ ਸੂਬੇ ਦੀਆਂ ਸਰਕਾਰਾਂ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ ਚ ਅਸਫਲ ਰਹੀਆਂ ਹਨ।

ਹਾਈਕੋਰਟ ਨੇ ਕਿਸਾਨ ਅੰਦੋਲਨਕਾਰੀਆਂ ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਤੁਸੀਂ ਪ੍ਰਦਰਸ਼ਨ ਲਈ ਬੱਚਿਆਂ ਨੂੰ ਅੱਗੇ ਕਰ ਰਹੇ ਹੋ, ਤੁਸੀਂ ਕਿਹੋ ਜਿਹੇ ਮਾਪੇ ਹੋ?.. ਬੱਚਿਆਂ ਦੀ ਆੜ ਵਿੱਚ ਪ੍ਰਦਰਸ਼ਨ ਅਤੇ ਉਹ ਵੀ ਹਥਿਆਰਾਂ ਨਾਲ…ਹਾਈਕੋਰਟ ਨੇ ਕਿਹਾ ਕਿ ਤੁਹਾਨੂੰ ਲੋਕਾਂ ਨੂੰ ਇੱਥੇ ਖੜ੍ਹੇ ਹੋਣ ਦਾ ਵੀ ਹੱਕ ਨਹੀਂ ਹੈ।

ਹਾਈਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ, ਤੁਸੀਂ ਦਿੱਲੀ ਜੰਗ ਛੇੜਨ ਜਾ ਰਹੇ ਹੋ, ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ। ਇਸ ਮੌਕੇ ਕੋਰਟ ਨੇ ਕਿਹਾ ਤੁਹਾਡੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਚੇਨਈ ਭੇਜਿਆ ਜਾਣਾ ਚਾਹੀਦਾ ਹੈ। ਤੁਸੀਂ ਭੋਲੇ ਭਾਲੇ ਲੋਕਾਂ ਨੂੰ ਪ੍ਰਦਰਸ਼ਨ ਲਈ ਅੱਗੇ ਕਰ ਰਹੇ ਹੋ ਜੋ ਕਿ ਕਾਫੀ ਸ਼ਰਮਨਾਕ ਹੈ।