ਲੁਧਿਆਣਾ ਵਿੱਚ ਵੱਡਾ ਹਾਦਸਾ ਵਾਪਰਿਆ ਸੀ। ਦੱਸ ਦਈਏ ਕਿ ਗੈਸ ਲੀਕ ਹੋਣ ਦੇ ਕਾਰਨ 2 ਬੱਚਿਆ ਸਮੇਤ 11 ਲੋਕਾਂ ਦੀ ਮੌਤ ਹੋ ਗਈ ਸੀ । ਇਸ ਹਾਦਸੇ ਵਿਚ 10 ਲੋਕ ਜ਼ਖਮੀ ਹੋ ਗਏ। ਪੁਲਿਸ ਪ੍ਰਸ਼ਾਸਨ ਨੇ ਮੌਕੇ ਤੇ ਪਹੁੰਚ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ। ਇਹ ਹਾਦਸਾ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਵਾਪਰਿਆ ਸੀ । ਇਸ ਹਾਦਸੇ ਨੂੰ ਲੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਹਿਰ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾ ਨੂੰ 2-2 ਲੱਖ ਦਿੱਤਾ ਜਾਵੇਗਾ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਦਿੱਤਾ ਜਾਵੇਗਾ।
