ਲੁਧਿਆਣਾ ਵਿੱਚ ਵਾਪਰਿਆ ਵੱਡਾ ਹਾਦਸਾ, ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ, ਕਰੀਬ 10 ਜ਼ਖਮੀ

ਲੁਧਿਆਣਾ ਵਿੱਚ ਵੱਡਾ ਹਾਦਸਾ ਵਾਪਰਣ ਦੀ ਖਬਰ ਮਿਲੀ ਹੈ। ਦੱਸਦਈਏ ਕਿ ਗੈਸ ਲੀਕ ਹੋਣ ਦੇ ਕਾਰਣ 9 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ ਅਤੇ 10 ਲੋਕ ਜ਼ਖਮੀ ਹੋ ਗਏ। ਪੁਲਿਸ ਪ੍ਰਸ਼ਾਸਨ ਨੇ ਮੌਕੇ ਤੇ ਪਹੁੰਚ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਹ ਹਾਦਸਾ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਵਾਪਰਿਆ ਹੈ । ਜਾਣਕਾਰੀ ਮਿਲੀ ਹੈ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਦਸੂਹਾ ਰੋਡ ਉਤੇ ਪੈਂਦੇ ਸੂਏ ਕੋਲ ਗੈਸ ਲੀਕ ਹੋਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਮੌਕੇ ਉਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਕਰਿਆਨਾ ਸਟੋਰ ਕੋਲ ਇਹ ਗੈਸ ਲੀਕ ਹੋਈ ਹੈ ਜਿਸ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ 200 ਤੋਂ 300 ਮੀਟਰ ਇਲਾਕਾ ਖਾਲੀ ਕਰਵਾਇਆ ਗਿਆ ਹੈ ਤੇ ਮੌਕੇ ’ਤੇ ਐਨਡੀਆਰਐਫ ਦੀ ਟੀਮ ਸੱਦੀ ਗਈ ਹੈ। ਇਸ ਦੇ ਨਾਲ ਹੀ ਡਾਕਟਰਾਂ ਦੀ ਟੀਮ ਵੀ ਸੱਦੀ ਗਈ ਹੈ।

Tags :