ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਸੁਪਰੀਮ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ, ਅੱਜ ਕਾਗਜ਼ੀ ਕਾਰਵਾਈ ਪੂਰੀ ਹੁੰਦੇ ਹੀ ਉਹ ਜੇਲ੍ਹ ਤੋਂ ਰਿਹਾਅ ਹੋ ਗਏ। ਤੇ ਇਸ ਵੇਲੇ ਉਹ ਆਪਣੇ ਘਰ ਪਹੁੰਚ ਗਏ ਨੇ ਜਿਥੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਜੀਠੀਆ ਦੇ ਬੱਚਿਆਂ ਨੇ ਜ਼ੋਰਦਾਰ ਸਵਾਗਤ ਕੀਤਾ ਤੇ ਮਜੀਠੀਆ ਨੇ ਆਪਣੇ ਬਾਪੂ ਦੇ ਪੈਰੀ ਹੱਥ ਲਾਕੇ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਮਿਲਕੇ ਭਾਵੁਕ ਹੋ ਗਏ
ਵਰਕਰਾਂ ਦਾ ਉਮੜਿਆ ਸੈਲਾਬ
ਜੇਲ੍ਹ ਦੇ ਬਾਹਰ ਸਵੇਰ ਤੋਂ ਹੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਮਜੀਠੀਆ ਦੇ ਸਵਾਗਤ ਲਈ ਉਨ੍ਹਾਂ ਦੀ ਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਵੀ ਮੌਜੂਦ ਸਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਨਾਅਰੇਬਾਜ਼ੀ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ
ਜੇਲ੍ਹ ਦੇ ਦਿਨਾਂ ਬਾਰੇ ਕੀ ਬੋਲੇ ਮਜੀਠੀਆ?
ਬਾਹਰ ਆਉਣ ਤੋਂ ਬਾਅਦ ਆਪਣੇ ਅੰਦਾਜ਼ ਵਿੱਚ ਮੁੱਛਾਂ ਨੂੰ ਤਾਅ ਦਿੰਦਿਆਂ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਅਤੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਈ ਵੱਡੇ ਖੁਲਾਸੇ ਕੀਤੇ:
32 ਕੈਮਰਿਆਂ ਦੀ ਨਿਗਰਾਨੀ: ਮਜੀਠੀਆ ਨੇ ਦੱਸਿਆ ਕਿ ਜੇਲ੍ਹ ਅੰਦਰ ਉਨ੍ਹਾਂ ਦੀ ਹਰ ਗਤੀਵਿਧੀ ‘ਤੇ ਨਜ਼ਰ ਰੱਖਣ ਲਈ ਖ਼ਾਸ ਤੌਰ ‘ਤੇ 32 ਕੈਮਰੇ ਲਗਾਏ ਗਏ ਸਨ।
ਸਿਆਸੀ ਗਲਿਆਰਿਆਂ ‘ਚ ਚਰਚਾ
ਬਿਕਰਮ ਮਜੀਠੀਆ ਦੀ ਰਿਹਾਈ ਅਕਾਲੀ ਦਲ ਲਈ ਇੱਕ ਵੱਡੀ ਰਾਹਤ ਵਜੋਂ ਦੇਖੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਦੇ ਸ਼ੇਰ ਹੁਣ ਮੈਦਾਨ ਵਿੱਚ ਵਾਪਸ ਆ ਗਏ ਹਨ। ਰਿਹਾਈ ਤੋਂ ਬਾਅਦ ਮਜੀਠੀਆ ਗੱਡੀਆਂ ਦੇ ਵੱਡੇ ਕਾਫ਼ਲੇ ਨਾਲ ਰਵਾਨਾ ਹੋਏ, ਜਿੱਥੇ ਰਸਤੇ ਵਿੱਚ ਵੱਖ-ਵੱਖ ਥਾਵਾਂ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ



#punjabnews #majithialatestnews #majithia #breakingnews #googlenews #akalidalnews #latestnews #googletrendingnews
