ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈਕੇ ਵੱਡੀ ਅਪਡੇਟ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਮਜੀਠੀਆ ਨੂੰ ਕੋਈ ਅੰਤਰਿਮ ਰਾਹਤ ਨਹੀਂ ਮਿਲ ਸਕੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ 2026 ਲਈ ਤੈਅ ਕੀਤੀ ਹੈ

ਸਰਕਾਰ ਨੇ ਮੰਗਿਆ ਜਵਾਬ ਲਈ ਸਮਾਂ
ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲਾਂ ਨੇ ਅਦਾਲਤ ਤੋਂ ਪੱਖ ਰੱਖਣ ਅਤੇ ਜਵਾਬ ਦਾਇਰ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਮੰਗਿਆ। ਹਾਲਾਂਕਿ ਮਜੀਠੀਆ ਦੇ ਵਕੀਲਾਂ ਵੱਲੋਂ ਅੰਤਰਿਮ ਜ਼ਮਾਨਤ ਲਈ ਜ਼ੋਰਦਾਰ ਬਹਿਸ ਕੀਤੀ ਗਈ, ਪਰ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਜਵਾਬ ਆਉਣ ਤੋਂ ਬਾਅਦ ਅਗਲੀ ਤਰੀਕ ‘ਤੇ ਹੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨਗੇ

ਕੀ ਹੈ ਪੂਰਾ ਮਾਮਲਾ?
ਗ੍ਰਿਫ਼ਤਾਰੀ: ਬਿਕਰਮ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ 2025 ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।

ਦੋਸ਼: ਉਨ੍ਹਾਂ ‘ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ 540 ਕਰੋੜ ਰੁਪਏ ਤੋਂ ਵੱਧ ਦੀ ਅਣਐਲਾਨੀ ਜਾਇਦਾਦ ਬਣਾਉਣ ਅਤੇ ਨਸ਼ਾ ਤਸਕਰੀ ਰਾਹੀਂ ਕਮਾਏ ਪੈਸੇ ਨੂੰ ਸਫੈਦ ਕਰਨ (Money Laundering) ਦੇ ਗੰਭੀਰ ਦੋਸ਼ ਹਨ।

ਚਾਰਜਸ਼ੀਟ: ਵਿਜੀਲੈਂਸ ਨੇ ਅਦਾਲਤ ਵਿੱਚ ਲਗਭਗ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ਵਿੱਚ 200 ਤੋਂ ਵੱਧ ਗਵਾਹਾਂ ਅਤੇ ਸੈਂਕੜੇ ਬੈਂਕ ਖਾਤਿਆਂ ਦਾ ਵੇਰਵਾ ਦਿੱਤਾ ਗਿਆ ਹੈ

#googlenews #akalidalnews #Majithialatestnews #majithialatestupdate #trendingnews #Punjabnews