ਰੈਯਤ ਬਹਿਰਾ ਯੂਨੀਵਰਸਿਟੀ ਵਿਖੇ ਬਿਜ਼ਨਸ ਕਲਾਸ ਕਰ ਰਹੇ ਨੌਜਵਾਨ ਉਦਮੀਆਂ ਨਾਲ ਮੁਲਾਕਾਤ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਪੰਜਾਬ ਵਿੱਚ ਸਿੱਖਿਆ ਦੇ ਨਵੇਂ ਮਾਡਲ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀਆਂ ਵਿੱਚ ਸ਼ੁਰੂ ਕੀਤੀਆਂ ਗਈਆਂ ਬਿਜ਼ਨਸ ਕਲਾਸਾਂ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਦਮੀ ਬਣਨ ਦਾ ਮੌਕਾ ਮਿਲ ਰਿਹਾ ਹੈ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਵਿਦਿਆਰਥੀ ਆਪਣਾ ਕਾਰੋਬਾਰ ਸ਼ੁਰੂ ਕਰਕੇ ਖੁਦ ਰੋਜ਼ਗਾਰ ਪ੍ਰਾਪਤ ਕਰ ਰਹੇ ਹਨ ਅਤੇ ਹੋਰ ਲੋਕਾਂ ਲਈ ਵੀ ਨੌਕਰੀਆਂ ਦੇ ਮੌਕੇ ਪੈਦਾ ਕਰ ਰਹੇ ਹਨ।
ਉਨ੍ਹਾਂ ਇਸ ਨੂੰ ਸਿੱਖਿਆ ਖੇਤਰ ਵਿੱਚ ਆ ਰਹੀ ਨਵੀਂ ਤਬਦੀਲੀ ਦੱਸਦਿਆਂ ਕਿਹਾ ਕਿ ਅਸਲੀ ਐਜੂਕੇਸ਼ਨ ਰਿਵੋਲਿਊਸ਼ਨ ਉਹ ਹੈ, ਜਿੱਥੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਕਮਾਈ ਅਤੇ ਰੋਜ਼ਗਾਰ ਪੈਦਾ ਕਰਨ ਦੇ ਮੌਕੇ ਵੀ ਮਿਲਣ।
ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ
