ਮਨੀਸ਼ਾਂ ਗੁਲਾਟੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪਟੀਸ਼ਨ ਕੀਤੀ ਖਾਰਜ

ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾਂ ਗੁਲਾਟੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋ ਹਟਾਈ ਗਈ ਮਨੀਸ਼ਾਂ ਗੁਲਾਟੀ ਦੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ। ਇਹ ਵਾਧਾ 18 ਸਤੰਬਰ 2020 ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਕੀਤਾ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਫਰਵਰੀ 2023 ਵਿਚ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਸੂਬਾ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਕਾਰਜਕਾਲ ਵਿਚ ਵਾਧਾ ਨਹੀਂ ਕੀਤਾ ਜਾ ਸਕਦਾ।

Tags :