ਮਾਨਸਾ: ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਦਰਮਿਆਨ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਪੁਲਿਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। SSP ਮਾਨਸਾ ਨੇ ਮੌਤ ਦੇ ਕਾਰਨਾਂ ਬਾਰੇ ਅਹਿਮ ਗੱਲ ਕਹੀ ਹੈ, ਜਿਸ ਤੋਂ ਬਾਅਦ ਮਾਮਲੇ ਨੂੰ ਲੈ ਕੇ ਨਵੇਂ ਸਵਾਲ ਖੜ੍ਹੇ ਹੋ ਗਏ ਹਨ।
ਨਸ਼ੇ ਦੀ ਓਵਰਡੋਜ਼ ਦੀ ਬਜਾਏ ਕਤਲ ਦਾ ਸ਼ੱਕ
ਜਾਣਕਾਰੀ ਅਨੁਸਾਰ, ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ 35 ਸਾਲਾ ਦਲਜੀਤ ਸਿੰਘ ਦੇ ਪਰਿਵਾਰ ਦਾ ਆਰੋਪ ਸੀ ਕੇ ਉਨ੍ਹਾਂ ਦੇ ਪੁੱਤ ਦੀ ਮੌਤ ਨਸ਼ੇ ਦੇ ਓਵਰਡੋਜ਼ ਕਰਕੇ ਹੋਈ ਆ ਤੇ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਸਿਰਸਾ-ਮਾਨਸਾ ਸੜਕ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਵੀ ਕੀਤਾ।
ਇਸ ਦੌਰਾਨ SSP ਮਾਨਸਾ ਦੇ ਬਿਆਨ ਨੇ ਮਾਮਲੇ ਨੂੰ ਨਵਾਂ ਮੋੜ ਦੇ ਦਿੱਤਾ ਹੈ। ਪੁਲਿਸ ਅਧਿਕਾਰੀ ਦੇ ਬਿਆਨ ਮੁਤਾਬਕ, ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦੀ ਬਜਾਏ ਕਤਲ ਨਾਲ ਜੁੜੀ ਹੋ ਸਕਦੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸੇ ਨੇ ਕਤਲ ਕਰਕੇ ਗੱਡੀ ਚੋ ਲਾਸ਼ ਸੁੱਟਕੇ ਗਿਆ ਆ
