ਬੀਤੇ ਦਿਨ ਫੇਸਬੁੱਕ ਅਤੇ ਇੰਸਟਾਗ੍ਰਾਮ ਦੀਆਂ ਸੇਵਾਵਾਂ 1 ਘੰਟੇ ਲਈ ਬੰਦ ਕਰ ਦਿੱਤੀਆ ਗਈਆ ਸਨ। ਜਿਸਦੇ ਕਾਰਣ ਕੰਪਨੀ ਦੇ ਸੀਈਓ ਮਾਰਕ ਜ਼ੁਕਰਬਰਗ ਨੂੰ ਅਰਬਾਂ ਦਾ ਨੁਕਸਾਨ ਹੋਇਆ ਹੈ। ਮਾਹਿਰਾਂ ਨੇ ਦੱਸਿਆ ਹੈ ਕਿ ਮਾਰਕ ਜ਼ਕਰਬਰਗ ਨੂੰ ਇਸ ਇੱਕ ਘੰਟੇ ਵਿੱਚ ਅਰਬਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਵੀਬਸ਼ ਸਕਿਓਰਿਟੀਜ਼ ਦੇ ਮੈਨੇਜਿੰਗ ਡਾਇਰੈਕਟਰ ਡੈਨ ਇਵਜ਼ ਨੇ ਡੇਲੀਮੇਲ ਡਾਟ ਕਾਮ ਨੂੰ ਦੱਸਿਆ ਕਿ ਇਸ ਕਾਰਨ ਮਾਰਕ ਜ਼ੁਕਰਬਰਗ ਨੂੰ 10 ਕਰੋੜ ਡਾਲਰ ਦਾ ਨੁਕਸਾਨ ਹੋਇਆ ਹੈ। ਮਾਹਿਰਾਂ ਨੇ ਕਿਹਾ ਕਿ ਮੇਟਾ ਦੇ ਸ਼ੇਅਰਾਂ ਦੀ ਕੀਮਤ ਵੀ ਘਟੀ ਹੈ ਅਤੇ 1.6 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ ਹੈ।
