ਪੰਜਾਬ ਵਿੱਚ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦਾ ਐਲਾਨ - Punjab Nation TV

ਪੰਜਾਬ ਵਿੱਚ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦਾ ਐਲਾਨ

ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ ਤੱਕ ਹੋਣਗੀਆਂ। ਜਿਸ ਦੀ ਪ੍ਰਵਾਨਗੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦਿੱਤੀ ਹੈ।

 ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।