Breaking News
ਪੰਜਾਬ ਦੇ 10 ਲੱਖ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਮੁਫ਼ਤ ਕਣਕ ਦੇ ਨਾਲ ਮਿਲੇਗੀ ‘ਮੇਰੀ ਰਸੋਈ’ ਰਾਸ਼ਨ ਕਿੱਟ

ਪੰਜਾਬ ਦੇ 10 ਲੱਖ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਮੁਫ਼ਤ ਕਣਕ ਦੇ ਨਾਲ ਮਿਲੇਗੀ ‘ਮੇਰੀ ਰਸੋਈ’ ਰਾਸ਼ਨ ਕਿੱਟ

ਚੰਡੀਗੜ੍ਹ: ਪੰਜਾਬ ਦੇ ਲੋੜਵੰਦ ਅਤੇ ਗਰੀਬ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਮੁਤਾਬਕ ਸੂਬੇ ਵਿੱਚ ਬਿਨਾਂ ਕਿਸੇ ਸਿਫ਼ਾਰਸ਼ ਅਤੇ ਪੂਰੀ ਪਾਰਦਰਸ਼ਤਾ ਨਾਲ 10 ਲੱਖ ਨਵੇਂ ‘ਸਮਾਰਟ ਰਾਸ਼ਨ ਕਾਰਡ’ ਬਣਾਏ ਗਏ ਹਨ। ਇਸ ਨਾਲ ਵੱਡੀ ਗਿਣਤੀ ਵਿੱਚ ਨਵੇਂ ਪਰਿਵਾਰਾਂ ਨੂੰ ਸਰਕਾਰੀ ਰਾਸ਼ਨ ਯੋਜਨਾ ਦਾ ਲਾਭ ਮਿਲੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਵੇਂ ਲਾਭਪਾਤਰੀਆਂ ਨੂੰ ਹਰ ਮਹੀਨੇ 5 ਕਿਲੋ ਮੁਫ਼ਤ ਕਣਕ ਦੇ ਨਾਲ ‘ਮੇਰੀ ਰਸੋਈ’ ਯੋਜਨਾ ਤਹਿਤ ਰਾਸ਼ਨ ਕਿੱਟ ਵੀ ਦਿੱਤੀ ਜਾਵੇਗੀ

ਰਾਸ਼ਨ ਕਿੱਟ ਵਿੱਚ ਮਿਲਣਗੀਆਂ ਇਹ 5 ਜ਼ਰੂਰੀ ਚੀਜ਼ਾਂ


‘ਮੇਰੀ ਰਸੋਈ’ ਰਾਸ਼ਨ ਕਿੱਟ ਵਿੱਚ ਪਰਿਵਾਰਾਂ ਦੀ ਰੋਜ਼ਾਨਾ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਹੇਠ ਲਿਖੀਆਂ ਵਸਤਾਂ ਸ਼ਾਮਲ ਕੀਤੀਆਂ ਗਈਆਂ ਹਨ:

ਦਾਲ

ਖੰਡ

ਨਮਕ

ਹਲਦੀ

ਸਰ੍ਹੋਂ ਦਾ ਤੇਲ

ਮੋਬਾਈਲ ‘ਤੇ ਆਏ ਮੈਸੇਜ ਨੂੰ ਦਿਖਾ ਕੇ ਲਓ ਰਾਸ਼ਨ ਕਿੱਟ
ਮੁੱਖ ਮੰਤਰੀ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਦੇ ਮੋਬਾਈਲ ਫੋਨ ‘ਤੇ ਰਾਸ਼ਨ ਸਬੰਧੀ ਮੈਸੇਜ ਆਇਆ ਹੈ, ਉਹ ਆਪਣੇ ਨੇੜਲੇ ਰਾਸ਼ਨ ਡਿੱਪੂ ‘ਤੇ ਜਾ ਕੇ ਇਹ ਮੈਸੇਜ ਦਿਖਾਉਣ ਅਤੇ ਆਪਣੀ ਰਾਸ਼ਨ ਕਿੱਟ ਪ੍ਰਾਪਤ ਕਰਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਮੁਫ਼ਤ ਕਣਕ ਦਾ ਲਾਭ ਲੈਣ ਲਈ e-KYC ਦੀ ਪ੍ਰਕਿਰਿਆ ਲਾਜ਼ਮੀ ਤੌਰ ‘ਤੇ ਪੂਰੀ ਕਰਵਾਉਣ ਦੀ ਅਪੀਲ ਵੀ ਕੀਤੀ ਹੈ।


ਗਰੀਬ ਪਰਿਵਾਰਾਂ ਦੀ ਮਦਦ ਲਈ ਸਰਕਾਰ ਵਚਨਬੱਧ: CM ਮਾਨ


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਹਰ ਲੋੜਵੰਦ ਅਤੇ ਗਰੀਬ ਪਰਿਵਾਰ ਦੀ ਬਾਂਹ ਫੜਨ ਲਈ ਵਚਨਬੱਧ ਹੈ। ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ