ਰਾਮਪੁਰਾ ਫੂਲ: ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੌਰਾਨ MLA ਬਲਕਾਰ ਸਿੱਧੂ ਨੇ ਰਾਮਪੁਰਾ ਫੂਲ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਬਲਕਾਰ ਸਿੱਧੂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਦੀਆਂ ਯੋਜਨਾਵਾਂ ਤੇ ਹੁਣ ਤੱਕ ਕੀਤੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁਹਿੰਮ ਦੌਰਾਨ ਸਥਾਨਕ ਵਰਕਰਾਂ ਅਤੇ ਸਮਰਥਕਾਂ ਦੀ ਵੀ ਮੌਜੂਦਗੀ ਰਹੀ।
ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ MLA ਬਲਕਾਰ ਸਿੱਧੂ ਲੋਕਾਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ
