Breaking News
26 ਨਵੰਬਰ ਨੂੰ ਮੋਗਾ ‘ਚ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’, ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ‘ਆਪ’ ਵਿਧਾਇਕ

26 ਨਵੰਬਰ ਨੂੰ ਮੋਗਾ ‘ਚ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’, ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ‘ਆਪ’ ਵਿਧਾਇਕ

ਮੋਗਾ: ਪੰਜਾਬ ਵਿੱਚ 26 ਨਵੰਬਰ ਨੂੰ ਹੋਣ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਨੂੰ ਲੈ ਕੇ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ। ਰੈਲੀ ਨੂੰ ਸਫ਼ਲ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲਗਾਤਾਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਇਸੇ ਲੜੀ ਤਹਿਤ ਵਿਧਾਇਕਾ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕਾ ਸਰਵਜੀਤ ਕੌਰ ਮਾਣੂਕੇ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਰੈਲੀ ਵਾਲੀ ਥਾਂ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰੈਲੀ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ।

ਤਿਆਰੀਆਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੀ ਰਾਹ ‘ਤੇ ਅੱਗੇ ਵਧ ਰਿਹਾ ਹੈ ਅਤੇ ਇਸ ਮਹਾ ਰੈਲੀ ਰਾਹੀਂ ਸੂਬੇ ਦੇ ਵਿਕਾਸ ਦੀ ਇਸ ਯਾਤਰਾ ਨੂੰ ਹੋਰ ਤੇਜ਼ ਕਰਨ ਦਾ ਸੰਦੇਸ਼ ਦਿੱਤਾ ਜਾਵੇਗਾ।

ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਇਸ ਮਹਾ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਉਣ ਅਤੇ ਰੈਲੀ ਨੂੰ ਸਫ਼ਲ ਬਣਾਉਣ