Breaking News
ਮੋਗਾ ‘ਚ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਚ ਕੁਲਦੀਪ ਧਾਲੀਵਾਲ ਨੇ ਲੋਕਾਂ ਨੂੰ ਕੀਤੀ ਵੱਡੀ ਗਿਣਤੀ ‘ਚ ਪਹੁੰਚਣ ਦੀ ਅਪੀਲ

ਮੋਗਾ ‘ਚ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਚ ਕੁਲਦੀਪ ਧਾਲੀਵਾਲ ਨੇ ਲੋਕਾਂ ਨੂੰ ਕੀਤੀ ਵੱਡੀ ਗਿਣਤੀ ‘ਚ ਪਹੁੰਚਣ ਦੀ ਅਪੀਲ

ਮੋਗਾ: ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਆਗੂਆਂ ਵੱਲੋਂ ਤਿਆਰੀਆਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ।

ਇਸੇ ਤਹਿਤ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਰੈਲੀ ਵਾਲੀ ਥਾਂ ‘ਤੇ ਪਹੁੰਚੇ। ਉਨ੍ਹਾਂ ਨੇ ਉੱਥੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਤਿਆਰੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਕੁਲਦੀਪ ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਇਸ ਮਹਾ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ। ਉਨ੍ਹਾਂ ਨੇ ਰੈਲੀ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੀ ਵੱਡੀ ਸ਼ਮੂਲੀਅਤ ਦੀ ਉਮੀਦ ਵੀ ਜਤਾਈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਜਾ ਰਹੀ ਇਸ ਰੈਲੀ ਨੂੰ ਲੈ ਕੇ ਪਾਰਟੀ ਵੱਲੋਂ ਵਿਆਪਕ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ