
ਮੋਗਾ ’ਚ AAP ਦੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ,
ਰੈਲੀ ਦੀਆਂ ਤਿਆਰੀਆਂ ਤੇਜ਼, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਮੋਗਾ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੋਗਾ: ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਲੈ ਕੇ ਪਾਰਟੀ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ
ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਮੋਗਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰੈਲੀ ਵਾਲੀ ਥਾਂ ’ਤੇ ਚੱਲ ਰਹੀਆਂ ਤਿਆਰੀਆਂ ਅਤੇ ਹੋਰ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ
26 ਨਵੰਬਰ ਨੂੰ ਹੋਣ ਵਾਲੀ ਇਸ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਵੱਲੋਂ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਪੱਧਰਾਂ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਮੂਲੀਅਤ ਕਾਰਨ ਮੋਗਾ ਦੀ ਇਹ ਰੈਲੀ ਸਿਆਸੀ ਪੱਖੋਂ ਵੀ ਅਹਿਮ ਮੰਨੀ ਜਾ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ 26 ਨਵੰਬਰ ਨੂੰ ਹੋਣ ਵਾਲੇ ਇਸ ਵੱਡੇ ਇਕੱਠ ’ਤੇ ਟਿਕੀਆਂ ਹੋਈਆਂ ਹਨ



