ਮੋਗਾ ਵਿੱਚ ਪਿਛਲੇ 4 ਦਿਨਾਂ ਵਿੱਚ ਇੱਕ ਹੋਰ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ, ਥੋੜੇ ਦਿਨ ਪਹਿਲਾਂ ਵੀ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਸੀ, ਇਹ ਦੂਜਾ ਮਾਮਲਾ ਹੈ । ਜਿੱਥੇ ਇਸ ਮਾਮਲੇ ਵਿੱਚ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ ਹੈ। ਉਕਤ ਪੁਲਿਸ ਨੇ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ 376 ਅਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕੀ ਦੋਸ਼ੀ ਬਜ਼ੁਰਗ ਦਾ ਨਾਮ ਜਸਵਿੰਦਰ ਸਿੰਘ ਹੈ ਉਮਰ 60 ਸਾਲ ਅਤੇ ਉਹ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ ਹੈ | ਜਾਣਕਾਰੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਨਾਬਾਲਗ ਲੜਕੀ ਦੇ ਮਾਪਿਆਂ ਦਾ ਮਾਨਸਿਕ ਸੰਤੁਲਨ ਪਹਿਲਾਂ ਹੀ ਵਿਗੜ ਚੁੱਕਾ ਹੈ। ਪੀੜਤ ਲੜਕੀ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
