MP ਕੰਗ ਨੇ ਵਿਕਾਸ ਕਾਰਜਾਂ ਲਈ ਪਿੰਡ ਉਧਨਵਾਲ ਅਤੇ ਉਧਨਵਾਲ ਖੁਰਦ ਨੂੰ 11 ਲੱਖ ਰੁਪਏ ਦੇ ਚੈੱਕ ਦਿੱਤੇ - Punjab Nation TV

MP ਕੰਗ ਨੇ ਵਿਕਾਸ ਕਾਰਜਾਂ ਲਈ ਪਿੰਡ ਉਧਨਵਾਲ ਅਤੇ ਉਧਨਵਾਲ ਖੁਰਦ ਨੂੰ 11 ਲੱਖ ਰੁਪਏ ਦੇ ਚੈੱਕ ਦਿੱਤੇ

ਬਲਾਚੌਰ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕਾਰਜਾਂ ਲਈ ਲੋੜੀਂਦੀਆਂ ਗ੍ਰਾਂਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸੇ ਤਹਿਤ ਸੰਸਦੀ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਤੇ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਉਧਨਵਾਲ ਅਤੇ ਉਧਨਵਾਲ ਖੁਰਦ ਦੇ ਵਿਕਾਸ ਕਾਰਜਾਂ ਲਈ ਕੁੱਲ 11 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਭੇਂਟ ਕੀਤੇ ਗਏ।

ਸੰਸਦੀ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਹੀ ਸੂਬੇ ਦੀ ਤਰੱਕੀ ਨੂੰ ਹੋਰ ਗਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੀਆਂ ਜ਼ਰੂਰਤਾਂ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ।

ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ, ਸ਼ਿਵਕਰਨ ਚੇਚੀ ਅਤੇ ਮਾਰਕਿਟ ਕਮੇਟੀ ਦੇ ਚੇਅਰਮੈਨ ਸੇਠੀ ਊਧਨਵਾਲ, ਸ਼ਿਵਕਰਨ ਚੇਚੀ-ਸੀਨੀਅਰ ਵਾਈਸ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।