MP ਮਲਵਿੰਦਰ ਸਿੰਘ ਕੰਗ ਵੱਲੋਂ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਖਰੜ : ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਮਾਣਕਪੁਰ ਸ਼ਰੀਫ ਵਿਖੇ ਕੋਆਪ੍ਰੇਟਿਵ ਸੋਸਾਇਟੀ ਦਾ ਉਦਘਾਟਨ ਵੀ ਕੀਤਾ ਗਿਆ।

ਉਦਘਾਟਨ ਮੌਕੇ ਪਿੰਡ ਦੇ ਵੱਡੇ-ਬਜ਼ੁਰਗਾਂ, ਸਥਾਨਕ ਨੁਮਾਇੰਦਿਆਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਸ੍ਰੀ ਕੰਗ ਨੇ ਕਿਹਾ ਕਿ ਕੋਆਪ੍ਰੇਟਿਵ ਸੋਸਾਇਟੀ ਪਿੰਡ ਵਾਸੀਆਂ ਦੀਆਂ ਸਾਂਝੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀਬਾੜੀ ਅਤੇ ਹੋਰ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਇਸ ਉਪਰੰਤ ਸ੍ਰੀ ਕੰਗ ਨੇ ਪਿੰਡ ਖਿਜ਼ਰਾਬਾਦ, ਨਗਲੀਆ, ਛੋਟੀ ਨੰਗਲ, ਵੱਡੀ ਨੰਗਲ ਅਤੇ ਪੱੜਛ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਥਾਨਕ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਹੋਰ ਲੋਕ ਹਿੱਤ ਨਾਲ ਸਬੰਧਤ ਮੰਗਾਂ ਨੂੰ ਧਿਆਨ ਨਾਲ ਸੁਣਿਆ। ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹੱਲ ਕਰਵਾਇਆ ਗਿਆ, ਜਦਕਿ ਬਾਕੀ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਪਿੰਡ ਨਗਲੀਆ ਵਿਖੇ ਮੈਂਬਰ ਪਾਰਲੀਮੈਂਟ ਨੇ ਸ਼ਹੀਦ ਸੂਬੇਦਾਰ ਸੁਰਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ-ਸੁੱਖ ਸਾਂਝਾ ਕੀਤਾ ਅਤੇ ਦੇਸ਼ ਦੀ ਸੇਵਾ ਵਿੱਚ ਸ਼ਹੀਦ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਸਤਿਕਾਰ ਸਹਿਤ ਯਾਦ ਕੀਤਾ।

ਸ੍ਰੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ