ਚੰਡੀਗੜ੍ਹ : ਕਾਂਗਰਸ ਪਾਰਟੀ ਅੰਦਰ ਟਿਕਟਾਂ ਦੀ ਵੰਡ ਨੂੰ ਲੈ ਕੇ ਚੱਲ ਰਹੀ ਚਰਚਾ ਵਿਚਕਾਰ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਜਵਾਬ ਦਿੱਤਾ ਹੈ।
ਸੁਖਜਿੰਦਰ ਰੰਧਾਵਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਟਿਕਟ ਮਿਲੀ ਸੀ, ਉਸ ਸਮੇਂ ਉਨ੍ਹਾਂ ਦੇ ਪਿਤਾ ਜੀ ਪ੍ਰਧਾਨ ਸਨ ਅਤੇ ਉਨ੍ਹਾਂ ਨੇ ਉਸੇ ਦਿਨ ਸਰਗਰਮ ਰਾਜਨੀਤੀ ਤੋਂ ਪਾਸੇ ਹੋਣ ਦਾ ਫੈਸਲਾ ਕਰ ਲਿਆ ਸੀ।
ਰੰਧਾਵਾ ਨੇ ਕਿਹਾ, “ਜੇ ਟਿਕਟ ਲੈਣੀ ਹੈ ਤਾਂ ਇੱਕ ਹੀ ਲਵਾਂਗੇ, ਨਹੀਂ ਤਾਂ ਇੱਕ ਵੀ ਨਹੀਂ ਅਤੇ ਟਿਕਟ ਸਿਰਫ਼ ਤੇਰਾ ਬਾਬਾ ਨਾਨਕ ਤੋਂ ਹੀ ਲਵਾਂਗੇ।”
ਉਨ੍ਹਾਂ ਅੱਗੇ ਕਿਹਾ ਕਿ ਟਿਕਟਾਂ ਜਿੱਤਣ ਵਾਲਿਆਂ ਨੂੰ ਦੇਣੀਆਂ ਚਾਹੀਦੀਆਂ ਹਨ, ਨਾ ਕਿ ਚਮਚਾਗਿਰੀ ਕਰਨ ਵਾਲਿਆਂ ਨੂੰ
ਸੁਖਜਿੰਦਰ ਰੰਧਾਵਾ ਦੀ ਇਸ ਟਿੱਪਣੀ ਨੂੰ ਰਾਜਾ ਵੜਿੰਗ ਵੱਲੋਂ ਟਿਕਟ ਵੰਡ ਅਤੇ ਪਾਰਟੀ ਅੰਦਰਲੇ ਮਾਮਲਿਆਂ ਨੂੰ ਲੈ ਕੇ ਕੀਤੀਆਂ ਗੱਲਾਂ ਦਾ ਸਿੱਧਾ ਜਵਾਬ ਮੰਨਿਆ ਜਾ ਰਿਹਾ ਹੈ। ਇਸ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਇੱਕ ਵਾਰ ਫਿਰ ਚਰਚਾ ਵਿੱਚ ਆ ਗਈ ਹੈ

