ਸੰਜੇ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਦੇਣ ਤੋ ਕੀਤਾ ਇਨਕਾਰ

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਇੱਕ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੱਸ ਦੇਈਏ ਕਿ ਦਿੱਲੀ ਹਾਈਕੋਰਟ ਨੇ 31 ਜਨਵਰੀ ਨੂੰ ਸੰਜੇ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਜਸਟਿਸ ਸਵਰਨਕਾਂਤ ਸ਼ਰਮਾ ਨੇ ਕਿਹਾ ਕਿ ਮਾਮਲੇ ਦੇ ਇਸ ਪੜਾਅ ‘ਤੇ ਦੋਸ਼ੀ ਸੰਜੇ ਸਿੰਘ ਨੂੰ ਜ਼ਮਾਨਤ ਦੇਣ ਦਾ ਕੋਈ ਆਧਾਰ ਨਹੀਂ ਹੈ। ਦਿੱਲੀ ਹਾਈ ਕੋਰਟ ਨੇ ਕਿਹਾ ਕਿ ਅਸੀਂ ਹੇਠਲੀ ਅਦਾਲਤ ਨੂੰ ਸੁਣਵਾਈ ਤੇਜ਼ ਕਰਨ ਦਾ ਨਿਰਦੇਸ਼ ਦਿੰਦੇ ਹਾਂ। ਅਦਾਲਤ ਨੇ ਕਿਹਾ ਕਿ ਕੋਈ ਵੀ ਧਿਰ ਬੇਲੋੜੀ ਮੁਲਤਵੀ ਦੀ ਮੰਗ ਨਹੀਂ ਕਰੇਗੀ।

Tags :