ਤਰਨਤਾਰਨ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਿਹਮੀ ਦੇ ਨਾਲ ਕੀਤਾ ਕਤਲ

ਤਰਨਤਾਰਨ ਤੋਂ ਇੱਕ ਟ੍ਰਿਪਲ ਮਡਰ ਹੋਣ ਦੀ ਖਬਰ ਮਿਲੀ ਹੈ। ਦੱਸ ਦਈਏ ਕਿ ਤਰਨਤਾਰਨ ਦੇ ਹਲਕਾ ਪੱਟੀ ਦੇ ਪਿੰਡ ਤੁੰਗ ਦੇ ਰਹਿਣ ਵਾਲੇ ਇਕਬਾਲ ਸਿੰਘ, ਉਸਦੀ ਪਤਨੀ ਅਤੇ ਭਰਜਾਈ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਤਿੰਨਾ ਦੀਆ ਲਾਸ਼ਾ ਅਲੱਗ-ਅਲੱਗ ਕਮਰਿਆਂ ਵਿੱਚ ਪਾਈਆ ਗਈਆ ਅਤੇ ਉਨ੍ਹਾਂ ਦੇ ਚਿਹਰੇ ਟੇਪ ਨਾਲ ਢੱਕੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੇਰ ਰਾਤ ਲੁੱਟ ਦੀ ਨੀਅਤ ਨਾਲ ਵਾਪਰੀ ਹੈ, ਜਿਸਦੀ ਪੁਲਿਸ ਨੇ ਬਾਰੀਕੀ ਨਾਲ ਜਾਂਚ ਕੀਤੀ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇੱਕ ਪ੍ਰਵਾਸੀ ਮਜ਼ਦੂਰ, ਜਿਸ ਨੂੰ ਕੰਮ ਲਈ ਲੰਬੇ ਸਮੇਂ ਤੋਂ ਘਰ ਵਿੱਚ ਰੱਖਿਆ ਗਿਆ ਸੀ, ਕਤਲ ਕਰਨ ਤੋਂ ਬਾਅਦ ਉਹ ਵੀ ਫਰਾਰ ਹੈ, ਜਿਸ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਦਾ ਲੜਕਾ ਜੋ ਕਿ ਵਿਦੇਸ਼ ਵਿੱਚ ਰਹਿ ਰਿਹਾ ਜਦਕਿ ਉਹਨਾਂ ਦੀ ਬੇਟੀਆ ਦਾ ਵਿਆਹ ਹੋ ਚੁੱਕੀਆ ਹੈ, ਜਿਸਦੇ ਕਾਰਣ ਮਿ੍ਰਤਕ ਘਰ ਵਿੱਚ ਇਕੱਲੇ ਹੀ ਰਹਿ ਰਹੇ ਸਨ।

Tags :