ਮਹਾਰਾਸ਼ਟਰ ਦੇ ਠਾਣੇ ਸ਼ਹਿਰ ਵਿਚ 56 ਸਾਲਾ ਵਿਅਕਤੀ ਨੇ ਕਥਿਤ ਤੌਰ ਉਤੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਪਰ ਇਸ ਤੋਂ ਤੁਰਤ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਵੀ ਮੌਤ ਹੋ ਗਈ। ਇਹ ਘਟਨਾ ਕਲਵਾ ਦੇ ਕੁੰਭਾਰ ਅਲੀ ਵਿਚ ਸਥਿਤ ਯਸ਼ਵੰਤ ਨਿਵਾਸ ਬਿਲਡਿੰਗ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਦਲੀਪ ਸਾਲਵੀ ਅਤੇ ਉਸਦੀ 51 ਸਾਲਾ ਪਤਨੀ ਪ੍ਰਮਿਲਾ ਵਜੋਂ ਹੋਈ ਹੈ। ਸਲਵੀ ਦੇ ਘਰ ਪਰਤਣ ਤੋਂ ਤੁਰੰਤ ਬਾਅਦ ਪਤੀ ਪਤਨੀ ਵਿਚਾਲੇ ਝਗੜਾ ਹੋ ਗਿਆ।
ਗੁੱਸੇ ਵਿਚ ਆ ਕੇ ਪਤੀ ਨੇ ਆਪਣਾ ਰਿਵਾਲਵਰ ਕੱਢ ਕੇ ਆਪਣੀ ਪਤਨੀ ਉਤੇ ਦੋ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਤੁਰਤ ਬਾਅਦ ਸਾਲਵੀ ਜ਼ਮੀਨ ‘ਤੇ ਡਿੱਗ ਗਿਆ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਵੀ ਮੌਤ ਹੋ ਗਈ। ਪੁਲਿਸ ਨੇ ਕੇਸ ਦਰਜ ਕਰਕੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।
