ਪਾਕਿਸਤਾਨ ਸਰਕਾਰ ਵੱਲੋਂ ਦਿਵਾਲੀ ਦੇ ਤਿਉਹਾਰ ਦੇ ਮੌਕੇ ਤੇ ਦੇਰ ਰਾਤ 80 ਦੇ ਕਰੀਬ ਭਾਰਤੀ ਮਛਵਾਰੇ ਰਿਹਾਅ ਕੀਤੇ ਗਏ। ਜਾਣਕਾਰੀ ਦਿੰਦਿਆ ਪੁਲਿਸ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ 2019 ਤੇ 20 ਵਿੱਚ ਇੰਨ੍ਹਾਂ ਮਛਵਾਰਿਆਂ ਨੂੰ ਕੈਦ ਕੀਤਾ ਗਿਆ ਸੀ।
ਇਨ੍ਹਾਂ ਵੱਲੋਂ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ ‘ਚ ਦਾਖਲ ਹੋਣ ਕਰਕੇ, ਪਾਕਿਸਤਾਨ ਸਰਕਾਰ ਨੇ ਸਜਾ ਦਿੱਤੀ ਸੀ। ਪਾਕਿਸਤਾਨ ਸਰਕਾਰ ਵੱਲੋਂ ਇਹਨਾਂ ਨੂੰ ਰਿਹਾਅ ਕਰਕੇ ਅਟਾਰੀ ਵਾਘਾ ਸਰਹੱਦ ਰਾਹੀਂ ਬੀਐਸਐਫ ਰੇਂਜਰਾਂ ਦੇ ਹਵਾਲੇ ਕੀਤਾ ਗਿਆ।
