ਚੰਡੀਗੜ੍ਹ: ਪੰਜਾਬ ਦੀ ਸਿਆਸਤ ਅਤੇ ਖੇਡ ਜਗਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀਆਂ ਦੀ ਮਾਂ-ਖੇਡ ਕਬੱਡੀ ਦੇ ਸੁਪਰ ਸਟਾਰ ਅਤੇ ਦੁਨੀਆ ਭਰ ਵਿੱਚ ‘ਕਲੋਜ਼ ਫ਼ਾਈਟਰ’ ਦੇ ਨਾਂ ਨਾਲ ਮਸ਼ਹੂਰ ਸਟਾਪਰ ਪਾਲਾ ਜਲਾਲਪੁਰੀਆ ਅਧਿਕਾਰਤ ਤੌਰ ‘ਤੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਪਾਲਾ ਜਲਾਲਪੁਰੀਆ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਚੰਡੀਗੜ੍ਹ ਵਿਖੇ ਹੋਈ ਇੱਕ ਰਸਮੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪਾਲਾ ਜਲਾਲਪੁਰੀਆ ਨੂੰ ਸਨਮਾਨਿਤ ਕੀਤਾ ਅਤੇ ਪਾਰਟੀ ਦਾ ਸਿਰੋਪਾ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ
ਖੇਡ ਜਗਤ ਤੋਂ ਸਿਆਸਤ ਤੱਕ ਦਾ ਸਫ਼ਰ
ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਦਾ ਉਹ ਨਾਂ ਹੈ ਜਿਸ ਨੇ ਆਪਣੀ ਤਕੜੀ ਜਾਫ ਲਾਈਨ ਅਤੇ ‘ਕਲੋਜ਼ ਫਾਈਟ’ ਸਟਾਈਲ ਸਦਕਾ ਲੱਖਾਂ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕੀਤਾ ਹੈ। ਉਨ੍ਹਾਂ ਦੀ ਸ਼ਮੂਲੀਅਤ ਨਾਲ ਆਮ ਆਦਮੀ ਪਾਰਟੀ ਨੂੰ ਖੇਡ ਜਗਤ ਅਤੇ ਨੌਜਵਾਨਾਂ ਵਿੱਚ ਵੱਡਾ ਹੁੰਗਾਰਾ ਮਿਲਣ ਦੀ ਉਮੀਦ ਹੈ
“ਪੰਜਾਬ ਦੇ ਖਿਡਾਰੀ ਸਾਡਾ ਮਾਣ ਹਨ। ਪਾਲਾ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਪਾਰਟੀ ਵਿੱਚ ਆਉਣਾ ਇਸ ਗੱਲ ਦਾ ਸਬੂਤ ਹੈ ਕਿ ਸੂਬੇ ਦੇ ਨੌਜਵਾਨ ਆਈਕਨ ਮੌਜੂਦਾ ਸਰਕਾਰ ਦੀਆਂ ਨੀਤੀਆਂ ‘ਤੇ ਭਰੋਸਾ ਜਤਾ ਰਹੇ : CM MAAN”
