ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ ਹਨ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ।
ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ। ਖੇਡ ਮੰਤਰੀ ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ, ਉਨ੍ਹਾਂ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ।
