ਪਰਵਿੰਦਰ ਝੋਟਾ ਦੇ ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਨੇ ਪ੍ਰਸ਼ਾਸਨ ਕੋਲੋਂ ਮੰਗਾਂ ਦੀ ਸਥਿਤੀ ਬਾਰੇ ਲਿਖਤੀ ਸਪੱਸ਼ਟੀਕਰਨ ਮੰਗਿਆ ਹੈ, ਜਿਸ ਵਿੱਚ ਪੂਰੀਆਂ ਹੋ ਚੁੱਕੀਆਂ ਅਤੇ ਲੰਬਿਤ ਮੰਗਾਂ ਦਾ ਵੇਰਵਾ ਦਿੱਤਾ ਜਾਵੇ। ਪਰਿਵਾਰ ਨੇ ਜ਼ੋਰ ਦੇ ਕੇ ਕਿਹਾ ਕਿ ਅੱਗੇ ਦੀ ਰਣਨੀਤੀ ਅਤੇ ਕਾਰਵਾਈ ਬਾਰੇ ਕੋਈ ਵੀ ਫੈਸਲਾ ਕਮੇਟੀ ਦੀ ਸਹਿਮਤੀ ਨਾਲ ਹੀ ਲਿਆ ਜਾਵੇਗਾ।
