ਪਠਾਨਕੋਟ: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਥਾਣਾ ਧਾਰਕਲਾਂ ਦਾ ਐਸ.ਐਚ.ਓ. ਗ੍ਰਿਫ਼ਤਾਰ

ਪਠਾਨਕੋਟ: ਵਿਜੀਲੈਂਸ ਵਿਭਾਗ ਵੱਲੋਂ ਥਾਣਾ ਧਾਰਕਲਾਂ ਦੇ ਐਸ.ਐਚ.ਓ. ਗੁਲਸ਼ਨ ਕੁਮਾਰ ਨੂੰ ਕਥਿਤ ਤੌਰ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ, ਥਾਣਾ ਧਾਰਕਲਾਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਇੱਕ ਹੋਟਲ ਦੇ ਮਾਲਕ ਨਾਲ ਜੁੜੇ ਝਗੜੇ ਨੂੰ ਨਿਪਟਾਉਣ ਦੇ ਬਦਲੇ ਐਸ.ਐਚ.ਓ. ਵੱਲੋਂ ਕਥਿਤ ਤੌਰ ’ਤੇ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਦੀ ਟੀਮ ਨੇ ਕਾਰਵਾਈ ਕਰਦਿਆਂ ਐਸ.ਐਚ.ਓ. ਨੂੰ ਮੌਕੇ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਮਾਮਲੇ ਸਬੰਧੀ ਵਿਜੀਲੈਂਸ ਵਿਭਾਗ ਵੱਲੋਂ ਅਗਲੀ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਹੈ।