Breaking News
ਪਟਿਆਲਾ ਤੇ ਮੋਗਾ ਦੀਆਂ ਸਥਾਨਕ ਚੋਣਾਂ: ਪਹਿਲੇ ਦਿਨ ਸਿਰਫ਼ 3 ਨਾਮਜ਼ਦਗੀ ਪੱਤਰ ਦਾਖ਼ਲ

ਪਟਿਆਲਾ ਤੇ ਮੋਗਾ ਦੀਆਂ ਸਥਾਨਕ ਚੋਣਾਂ: ਪਹਿਲੇ ਦਿਨ ਸਿਰਫ਼ 3 ਨਾਮਜ਼ਦਗੀ ਪੱਤਰ ਦਾਖ਼ਲ

ਪਟਿਆਲਾ/ਮੋਗਾ: ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੇ ਪਹਿਲੇ ਦਿਨ ਸਿਰਫ਼ ਤਿੰਨ ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਸਾਰੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾ ਪੁਰਾਣਾ ਨਾਲ ਸਬੰਧਤ ਹਨ।

ਕਮਿਸ਼ਨ ਮੁਤਾਬਕ, 13 ਨਵੰਬਰ 2026 ਨੂੰ ਨਾਮਜ਼ਦਗੀ ਪ੍ਰਕਿਰਿਆ ਦੇ ਪਹਿਲੇ ਦਿਨ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਲਈ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

ਦੂਜੇ ਪਾਸੇ, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਅਤੇ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਲਈ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਸਥਾਨਕ ਸਰਕਾਰ ਸੰਸਥਾਵਾਂ ਦੇ ਵਾਰਡਾਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਪੂਰੀ ਪ੍ਰਕਿਰਿਆ ਪੰਜਾਬ ਰਾਜ ਚੋਣ ਕਮਿਸ਼ਨ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹੀ ਜਾ ਰਹੀ ਹੈ।