ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਪੰਜਾਬ ‘ਚ ਪੈਟਰੋਲ 48 ਪੈਸੇ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਰਾਜਸਥਾਨ ‘ਚ ਪੈਟਰੋਲ ਦੀ ਕੀਮਤ ‘ਚ 6 ਪੈਸੇ ਦਾ ਵਾਧਾ ਹੋਇਆ ਹੈ।
ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10 ਪੈਸੇ ਦਾ ਵਾਧਾ ਹੋਇਆ ਹੈ। ਹਿਮਾਚਲ ‘ਚ ਵੀ ਪੈਟਰੋਲ-ਡੀਜ਼ਲ ਮਹਿੰਗਾ ਹੋ ਗਿਆ ਹੈ।
