ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦਾ ਵੱਡਾ ਐਲਾਨ, 15 ਤੋ 22 ਫਰਵਰੀ ਤੱਕ ਨਹੀਂ ਹੋਵੇਗੀ ਤੇਲ ਵਿਕਰੀ

ਪੰਜਾਬ ਵਿੱਚ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਤੇਲ ਵਿਕਰੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ 15 ਤੋਂ 22 ਫਰਵਰੀ ਤੱਕ ਤੇਲ ਵਿਕਰੀ ਨਹੀਂ ਕੀਤੀ ਜਾਵੇਗੀ। ਦੱਸ ਦੇਈਏ ਕਿ ਪੈਟਰੋਲ ਤੇ ਡੀਜ਼ਲ ਦੀਆਂ ਕਮਿਸ਼ਨਾਂ ਵਿਚ ਪਿਛਲੇ 7 ਸਾਲਾਂ ਤੋਂ ਕਿਸੇ ਤਰ੍ਹਾਂ ਦਾ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

ਜਿਸਦੇ ਮੱਦੇਨਜ਼ਰ ਪੰਜਾਬ ਪੈਟਰੋਲੀਅਮ ਐਸੋਸੀਏਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਐਲਾਨ ਤੋਂ ਬਾਅਦ ਪੈਟਰੋਲ ਪੰਪਾਂ ‘ਤੇ ਮੁੜ ਤੋਂ ਲੰਬੀਆਂ ਕਤਾਰਾਂ ਲੱਗ ਸਕਦੀਆਂ ਹਨ। ਜਿਸਦੇ ਕਾਰਣ ਫਿਰ ਤੋ ਲੋਕਾ ਨੂੰ ਕਈ ਸਾਰੀਆ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Tags :