Breaking News
ਦਿੱਲੀ ‘ਚ ਸਜਿਆ ਵਿਸ਼ੇਸ਼ ਕੀਰਤਨ ਸਮਾਗਮ, CM ਰੇਖਾ ਗੁਪਤਾ ਨਾਲ ਪਹੁੰਚੇ PM ਮੋਦੀ

ਦਿੱਲੀ ‘ਚ ਸਜਿਆ ਵਿਸ਼ੇਸ਼ ਕੀਰਤਨ ਸਮਾਗਮ, CM ਰੇਖਾ ਗੁਪਤਾ ਨਾਲ ਪਹੁੰਚੇ PM ਮੋਦੀ

ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ਮੌਕੇ ਦਿੱਲੀ ਸਥਿਤ ਲੋਕ ਨਿਵਾਸ ਵਿਖੇ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਲੋਕ ਨਿਵਾਸ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰਧਾਨ ਮੰਤਰੀ ਦੀ ਮੌਜੂਦਗੀ ਅਤੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਇਹ ਸਮਾਗਮ ਯਾਦਗਾਰੀ ਬਣ ਗਿਆ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਾਲ ਹੀ ਵਿੱਚ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਇਤਿਹਾਸਕ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਦੇ ਮੁੜ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖੇ ਜਾਣ ਦਾ ਵੀ ਜ਼ਿਕਰ ਕੀਤਾ ਗਿਆ। ਇਸ ਨੂੰ ਸਿੱਖ ਵਿਰਾਸਤ ਅਤੇ ਸਿੱਖ ਧਰਮ ਦੇ ਇਤਿਹਾਸ ਪ੍ਰਤੀ ਸਤਿਕਾਰ ਦੇ ਪ੍ਰਗਟਾਵੇ ਵਜੋਂ ਦੇਖਿਆ ਜਾ ਰਿਹਾ ਹੈ।

ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ਸੇਵਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਯਾਦ ਕੀਤਾ ਗਿਆ। ਇਸ ਦੇ ਨਾਲ ਹੀ ‘ਵਿਕਾਸ ਵੀ, ਵਿਰਾਸਤ ਵੀ’ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਦੇਸ਼ ਦੀ ਤਰੱਕੀ ਦੇ ਨਾਲ-ਨਾਲ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਗਿਆ