ਨਵੀਂ ਦਿੱਲੀ: NEET ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਦੇ ਜੰਤਰ-ਮੰਤਰ ਵਿਖੇ ‘ਕੋਕਰੋਚ ਜਨਤਾ ਪਾਰਟੀ’ (CJP) ਵੱਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ , ਇਸ ਦੌਰਾਨ, NDA ਦੀ ਸੰਸਦੀ ਪਾਰਟੀ ਦੀ ਬੈਠਕ ਤੋਂ ਬਾਅਦ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਸੁਨੇਹਾ ਸਾਂਝਾ ਕੀਤਾ। ਰਿਜਿਜੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਪੂਰੀ ਤਰ੍ਹਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਅਤੇ ਇਸ ਸੰਵੇਦਨਸ਼ੀਲ ਮੁੱਦੇ ਉੱਤੇ ਕੋਈ ਵੀ ਸਿਆਸਤ ਨਹੀਂ ਹੋਣੀ ਚਾਹੀਦੀ
“ਪੇਪਰ ਲੀਕ ਮਾਮਲੇ ਵਿੱਚ ਸ਼ਾਮਲ ਅਪਰਾਧੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੇਸ਼ ਦੇ ਚੋਟੀ ਦੇ ਵਕੀਲਾਂ ਦੀ ਮਦਦ ਨਾਲ ਇਨ੍ਹਾਂ ਦੋਸ਼ੀਆਂ ਨੂੰ ਸਭ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ, ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਹਿੰਮਤ ਨਾ ਕਰ ਸਕੇ।” – ਕਿਰਨ ਰਿਜਿਜੂ
ਸੁਚਾਰੂ ਢੰਗ ਨਾਲ ਮੁੜ-ਪ੍ਰੀਖਿਆ: ਸਰਕਾਰ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਬਿਨਾਂ ਕਿਸੇ ਦੇਰੀ ਦੇ NEET ਦੀ ਮੁੜ-ਪ੍ਰੀਖਿਆ (Re-examination) ਕਰਵਾਈ ਅਤੇ ਨਤੀਜੇ ਐਲਾਨੇ
ਸਖ਼ਤ ਕਾਨੂੰਨੀ ਕਾਰਵਾਈ: ਸਰਕਾਰ ਨੇ ਭਵਿੱਖ ਵਿੱਚ ਅਜਿਹੇ ਮਾਮਲਿਆਂ ਨੂੰ ਰੋਕਣ ਲਈ ਕਈ ਸਖ਼ਤ ਕਦਮ ਚੁੱਕੇ ਹਨ
