PM ਮੋਦੀ ਤੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਵਿਚਾਲੇ ਅਹਿਮ ਮੁਲਾਕਾਤ

ਨਵੀਂ ਦਿੱਲੀ: ਭਾਰਤ ਅਤੇ ਪੋਲੈਂਡ ਵਿਚਾਲੇ ਰਣਨੀਤਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੋਲਿਸ਼ ਹਮਰੁਤਬਾ ਡੋਨਾਲਡ ਟਸਕ ਨਾਲ ਨਵੀਂ ਦਿੱਲੀ ਵਿੱਚ ਦੁਵੱਲੀ ਗੱਲਬਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਹੋਈ ਅਤੇ ਖੇਤਰੀ ਤੇ ਕੌਮਾਂਤਰੀ ਮੁੱਦਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।

ਰੱਖਿਆ, ਪੁਲਾੜ ਅਤੇ ਪਰਮਾਣੂ ਊਰਜਾ ’ਚ ਸਹਿਯੋਗ ਵਧਾਉਣ ’ਤੇ ਜ਼ੋਰ

ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਇਸ ਸਮੇਂ ਅਨਿਸ਼ਚਿਤਤਾ ਅਤੇ ਤੇਜ਼ੀ ਨਾਲ ਬਦਲ ਰਹੇ ਹਾਲਾਤਾਂ ਵਿੱਚੋਂ ਲੰਘ ਰਹੀ ਹੈ। ਅਜਿਹੇ ਦੌਰ ਵਿੱਚ ਭਾਰਤ ਅਤੇ ਪੋਲੈਂਡ ਵਿਕਾਸ, ਤਕਨਾਲੋਜੀ ਅਤੇ ਨਵੀਨਤਾ ਦੇ ਮਹੱਤਵਪੂਰਨ ਕੇਂਦਰਾਂ ਵਜੋਂ ਉੱਭਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਦੋਵਾਂ ਦੇਸ਼ਾਂ ਨੇ ਰੱਖਿਆ, ਪੁਲਾੜ ਅਤੇ ਪਰਮਾਣੂ ਊਰਜਾ ਵਰਗੇ ਰਣਨੀਤਕ ਖੇਤਰਾਂ ਵਿੱਚ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਪ੍ਰਧਾਨ ਮੰਤਰੀ ਨੇ ਪੋਲੈਂਡ ਦੀਆਂ ਕੰਪਨੀਆਂ ਨੂੰ ਭਾਰਤੀ ਕੰਪਨੀਆਂ ਨਾਲ ਮਿਲ ਕੇ ਇਨ੍ਹਾਂ ਖੇਤਰਾਂ ਵਿੱਚ ਸਾਂਝੇ ਵਿਕਾਸ ਅਤੇ ਉਤਪਾਦਨ ਲਈ ਅੱਗੇ ਆਉਣ ਦਾ ਸੱਦਾ ਵੀ ਦਿੱਤਾ।

ਤਿੰਨ ਦਿਨਾਂ ਦੇ ਭਾਰਤ ਦੌਰੇ ’ਤੇ ਆਏ ਡੋਨਾਲਡ ਟਸਕ

ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਤਿੰਨ ਦਿਨਾਂ ਦੇ ਭਾਰਤ ਦੌਰੇ ’ਤੇ ਪਹੁੰਚੇ ਹਨ। ਉਨ੍ਹਾਂ ਨਾਲ ਪੋਲੈਂਡ ਦੇ ਵਿੱਤ ਅਤੇ ਆਰਥਿਕਤਾ ਮੰਤਰੀ ਆਂਦਰੇਜ ਡੋਮਾਂਸਕੀ ਸਮੇਤ ਵਪਾਰਕ ਖੇਤਰ ਨਾਲ ਜੁੜਿਆ ਇੱਕ ਵੱਡਾ ਵਫ਼ਦ ਵੀ ਆਇਆ ਹੈ। ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਦੂਜਾ ਭਾਰਤ ਦੌਰਾ ਹੈ।

ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਵੀ ਡੋਨਾਲਡ ਟਸਕ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਭਾਰਤ ਅਤੇ ਪੋਲੈਂਡ ਵਿਚਾਲੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਬਾਰੇ ਹੋਈ ਚਰਚਾ ਅਹਿਮ ਹੈ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦੀ ਰਣਨੀਤਕ ਸਾਂਝ ਨੂੰ ਅੱਗੇ ਵਧਾਉਣ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਹੋਣ ਵਾਲੀ ਗੱਲਬਾਤ ਬਾਰੇ ਵੀ ਉਮੀਦ ਜਤਾਈ।

ਆਪਣੇ ਦੌਰੇ ਦੌਰਾਨ ਪੋਲੈਂਡ ਦੇ ਪ੍ਰਧਾਨ ਮੰਤਰੀ ਨੇ ਰਾਜਘਾਟ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ