ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਮੁਲਜ਼ਮ ਜਸਪਾਲ ਸਿੰਘ ਦਾ ਵਧਿਆ ਪੁਲਿਸ ਰਿਮਾਂਡ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲੇ ਮੁਲਜ਼ਮ ਜਸਪਾਲ ਸਿੰਘ ਦੇ ਪੁਲਿਸ ਰਿਮਾਂਡ ਵਿੱਚ ਇੱਕ ਦਿਨ ਦਾ ਹੋਰ ਵਾਧਾ ਕੀਤਾ ਗਿਆ ਹੈ।

ਪੁਲਿਸ ਵੱਲੋਂ ਹੋਰ ਪੁੱਛਗਿੱਛ ਅਤੇ ਜਾਂਚ ਲਈ ਵਾਧੂ ਰਿਮਾਂਡ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਮੁਲਜ਼ਮ ਨੂੰ 11 ਦਿਨਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਪੂਰੀ ਹੋਣ ਉੱਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਅਦਾਲਤ ਨੇ ਇਸ ਨੂੰ ਇੱਕ ਦਿਨ ਹੋਰ ਵਧਾ ਦਿੱਤਾ। ਇਸ ਮਾਮਲੇ ਦੀ ਗੰਭੀਰਤਾ ਨਾਲ ਵੱਖ-ਵੱਖ ਪੱਖਾਂ ਤੋਂ ਜਾਂਚ ਜਾਰੀ ਹੈ।