ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਆਪਣੀ ਚੋਣ ਰਣਨੀਤੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ
ਭਾਜਪਾ ਦੇ ਕੌਮੀ ਸੰਗਠਨ ਮਹਾਸਚਿਵ BL ਸੰਤੋਸ਼ ਨੇ ਪੰਜਾਬ ਦੌਰੇ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਰਾਜ ਵਿੱਚਆਪਣੀ ਸੰਗਠਨਾਤਮਕ ਤਾਕਤ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਅਤੇ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਤਿਆਰੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਦੌਰੇ ’ਤੇ ਹਨ BL ਸੰਤੋਸ਼
BL ਸੰਤੋਸ਼ ਸੋਮਵਾਰ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਹਨ। ਇਸ ਦੌਰਾਨ ਉਹ ਪਾਰਟੀ ਦੇ ਸੰਗਠਨਾਤਮਕ ਕੰਮਾਂ ਦੀ ਸਮੀਖਿਆ ਕਰ ਰਹੇ ਹਨ ਅਤੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਚੋਣੀ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ।
ਪੰਜਾਬ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਸੂਬੇ ਲਈ ਨਵੇਂ ਇੰਚਾਰਜ ਵਜੋਂ ਸਤੀਸ਼ ਪੂਨੀਆ ਦੀ ਨਿਯੁਕਤੀ ਵੀ ਕੀਤੀ ਹੈ
