Gurpurab 2022: ਪੰਜਾਬ CM ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਤੇ ਦੇਸ਼-ਵਿਦੇਸ਼ ‘ਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿਤੀਆਂ।

ਉਹਨਾਂ ਟਵੀਟ ਕਰਦਿਆਂ ਲਿਖਿਆ, “ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…”

ਪੂਰੇ ਦੇਸ਼ ‘ਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਸਿੱਖ ਧਰਮ ਦਾ ਇੱਕ ਬਹੁਤ ਹੀ ਖਾਸ ਤਿਉਹਾਰ ਹੈ ਜੋ ਕਿ ਕਾਰਤਿਕ ਪੂਰਨਿਮਾ ਨੂੰ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਰੌਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ। ਇਸ ਮੌਕੇ ਦੇਸ਼-ਦੁਨੀਆ ਦੇ ਸਾਰੇ ਗੁਰਦੁਆਰੇ ਸਜਾਏ ਜਾਂਦੇ ਹਨ ਅਤੇ ਸਮੂਹ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ। ਵੱਖ-ਵੱਖ ਥਾਵਾਂ ਤੇ ਲੰਗਰ ਵੀ ਲਗਾਏ ਜਾਂਦੇ ਹੈ।