ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੇ OSD ਰਾਜਵੀਰ ਘੁੰਮਣ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ CBI ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਪੇਸ਼ ਹੋਏ। ਏਜੰਸੀ ਵੱਲੋਂ ਜਾਰੀ ਕੀਤੇ ਗਏ ਨੋਟਿਸ ਦੀ ਪਾਲਣਾ ਕਰਦਿਆਂ ਉਹ ਜਾਂਚ ਵਿੱਚ ਸ਼ਾਮਲ ਹੋਏ।
ਮਿਲੀ ਜਾਣਕਾਰੀ ਮੁਤਾਬਕ, CBI ਵੱਲੋਂ ਸਬੰਧਤ ਮਾਮਲੇ ਨੂੰ ਲੈ ਕੇ ਰਾਜਵੀਰ ਘੁੰਮਣ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਨਿਰਧਾਰਤ ਪ੍ਰਕਿਰਿਆ ਤਹਿਤ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ।
ਫਿਲਹਾਲ, ਇਸ ਪੁੱਛਗਿੱਛ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ। ਮਾਮਲੇ ਵਿੱਚ CBI ਦੀ ਜਾਂਚ ਅੱਗੇ ਕੀ ਰੁਖ਼ ਅਖ਼ਤਿਆਰ ਕਰਦੀ ਹੈ, ਇਸ ’ਤੇ ਨਜ਼ਰ ਬਣੀ ਹੋਈ ਹੈ
