ਚੰਡੀਗੜ੍ਹ: ਪੰਜਾਬ ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਚ’ ਹੋ ਰਹੀਆਂ ED ਦੀਆਂ ਰੇਡਾਂ ਨੂੰ ਲੈਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਜਾ ਰਹੀ ਰੇਡ ਨੂੰ ਲੈ ਕੇ ਹਾਈਕੋਰਟ ਦਾ ਰੁਖ ਕੀਤਾ ਹੈ। ਸਰਕਾਰ ਦੀ ਅਰਜ਼ੀ ’ਤੇ ਅਦਾਲਤ ਨੇ ਮਾਮਲੇ ਦੀ ਤੁਰੰਤ ਸੁਣਵਾਈ ਕਰਦਿਆਂ ਵਾਰੰਟ ਅਫਸਰ ਨਿਯੁਕਤ ਕਰ ਦਿੱਤਾ ਹੈ
ਅਦਾਲਤ ਵੱਲੋਂ ਨਿਯੁਕਤ ਵਾਰੰਟ ਅਫਸਰ ED ਦੀ ਕਾਰਵਾਈ ਵਾਲੀ ਥਾਂ ਦਾ ਕਿਸੇ ਵੀ ਸਮੇਂ ਦੌਰਾ ਕਰ ਸਕਦਾ ਹੈ ਅਤੇ ਉੱਥੇ ਦੀ ਸਥਿਤੀ ਦੀ ਨਿਗਰਾਨੀ ਕਰੇਗਾ
ਹਾਈਕੋਰਟ ਨੇ ਵਾਰੰਟ ਅਫਸਰ ਨੂੰ ਮਾਮਲੇ ਸਬੰਧੀ ਸਟੇਟਸ ਰਿਪੋਰਟ ਕੱਲ੍ਹ ਦੁਪਹਿਰ 2 ਵਜੇ ਤੱਕ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ
ਪੰਜਾਬ ਸਰਕਾਰ ਵੱਲੋਂ ED ਦੀ ਕਾਰਵਾਈ ਸਬੰਧੀ ਤੁਰੰਤ ਨਿਆਂਇਕ ਦਖ਼ਲ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਨੂੰ ਤੁਰੰਤ ਸੁਣਵਾਈ ਲਈ ਲਿਆ
