ਮੁੱਖ ਮੰਤਰੀ ਮਾਨ ਦਾ ਐਲਾਨ, ਸ਼ਹੀਦਾ ਦੇ ਨਾਂ ਤੇ ਖੁੱਲ਼ਣਗੇ 117 ਨਵੇਂ ਸਕੂਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਸਕੂਲਾ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਸ਼ਹੀਦਾ ਨੂੰ ਸੱਚੀ ਸ਼ਰਧਾਂਜਲੀ ਦਿੰਦਿਆ ਸ਼ਹੀਦਾ ਦੇ ਨਾਂ ਤੇ 117 ਸਕੂਲ ਖੋਲਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਦਿੱਲੀ ਦੇ ਸਕੂਲਾ ਵਾਂਗ ਪੰਜਾਬ ਦੇ ਸਕੂਲਾ ਨੂੰ ਵੀ ਲੋਕੀ ਬਾਹਰੋ ਦੇਖਣ ਆਇਆ ਕਰਨਗੇ । ਇਹ ਸਕੂਲ ਸਿੱਖਿਆ ਵਿੱਚ ਨਵੀਂ ਕ੍ਰਾਤੀ ਲੈ ਕੇ ਆਉਣਗੇ। ਇਹ ਸਕੂਲ ਖੋਲਣ ਦਾ ਮੁੱਖ ਮਕਸਦ ਕਿ ਜਿਹਡੇ ਬੱਚੇ ਆਪਣੇ ਸੁਪਨੇ ਸਾਕਾਰ ਨਹੀਂ ਕਰ ਸਕਦੇ ਉਹ ਇਸ ਸਕੂਲ ਵਿੱਚ ਪਡਾਈ ਕਰਕੇ ਆਪਣੇ ਸੁਪਨੇ ਪੂਰੇ ਕਰ ਸਕਦੇ ਹਨ। ਸੀਐਮ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਹੈ ਜਦੋਂ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾ ਨਾਲੋਂ ਵਧੀਆ ਸਿੱਖਿਆ ਪ੍ਰਦਾਨ ਕਰਨਗੇ। ਸਕੂਲ ਆਫ ਐਮੀਨੈਂਸ ਦਾ ਨਾਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸ ਲਈ ਅਧਿਆਪਕਾਂ ਨੂੰ ਵੀ ਤਿਆਰ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਪਹਿਲੇ ਬੈਚ ਦੇ 36 ਅਧਿਆਪਕਾਂ ਨੂੰ ਅਧਿਆਪਨ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਹੋਰ ਅਧਿਆਪਕਾਂ ਨੂੰ ਵੀ ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੀ ਸਿਖਲਾਈ ਅਤੇ ਵਿੱਦਿਅਕ ਪ੍ਰਣਾਲੀ ਦੀ ਸਿਖਲਾਈ ਦਿੱਤੀ ਜਾ ਸਕੇਗੀ।