ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕਰ ਦਿੱਤਾ ਅਤੇ ਇਸ ਦੋਰਾਨ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਜੰਮਕੇ ਹੰਗਾਮਾ ਹੋਇਆ। ਇਸ ਮੌਕੇ ਡਾ. ਬਲਜੀਤ ਕੌਰ ਬੋਲ ਰਹੇ ਸਨ ਤਾਂ ਕਾਂਗਰਸ ਦੇ ਵਿਧਾਇਕ ਬੋਲਣ ਲਈ ਸਮ੍ਹਾਂ ਮੰਗਦੇ ਰਹੇ। ਜਦੋਂ ਕਿ ਕਾਂਗਰਸ ਦਾ ਸਾਰਾ ਸਮਾਂ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਲੈ ਲਿਆ ਗਿਆ ਸੀ।
ਸਪੀਕਰ ਕੁਲਤਾਰ ਸਿੰਘ ਸੰਧਾਵਾਂ ਵੱਲੋਂ ਉਹਨਾ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਗਈ ਪਰ ਉਹਨਾਂ ਨੇ ਇੱਕ ਨਾ ਸੁਣੀ, ਜਿਸਦੇ ਕਾਰਣ ਸਪੀਕਰ ਵੱਲੋਂ ਮਾਰਸ਼ਲਾਂ ਨੂੰ ਬੁਲਾਕੇ ਕਾਂਗਰਸੀ ਵਿਧਾਇਕਾਂ ਨੂੰ ਸਦਨ ਚੋਂ ਬਾਹਰ ਕੱਢ ਦਾ ਹੁਕਮ ਦਿੱਤਾ ਗਿਆ। ਜਿਸ ਤੋਂ ਬਾਅਦ ਮਾਰਸ਼ਲਾਂ ਨੇ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੂੰ ਛੱਡਕੇ ਬਾਕੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਸਮੇਤ ਬਾਕੀ ਵਿਧਾਇਕ ਨੂੰ ਸਦਨ ਤੋਂ ਬਾਹਰ ਕੱਢ ਦਿੱਤਾ।
ਜਿਸ ਤੋਂ ਸਪੀਕਰ ਨੇ ਕਾਂਗਰਸ ਦੇ 9 ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਦੇ ਅੱਜ ਦੇ ਬਜਟ ਸੈਸ਼ਨ ਲਈ ਸਸਪੈਂਡ ਕਰ ਦਿੱਤਾ ਹੈ। ਆਮ ਆਮਦੀ ਪਾਰਟੀ ਦੀ ਸਰਕਾਰ ਵਿੱਚ ਪਹਿਲੀ ਵਾਰ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਸਪੈਂਡ ਕੀਤਾ ਹੈ।
