ਪੰਜਾਬ ‘ਚ ਲਗਾਤਾਰ ਮੀਂਹ ਤੇ ਹੜ੍ਹਾਂ ਕਾਰਨ ਜਾਨ-ਮਾਲ ਨੂੰ ਖ਼ਤਰਾ, ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ, ਜਿਸ ਕਾਰਨ ਮੁੜ ਲੋਕਾਂ ਦੀ ਜਾਨ-ਮਾਲ ਨੂੰ ਨੁਕਸਾਨ ਪਹੁੰਚ ਰਿਹਾ ਹੈ। ਐਤਵਾਰ ਦੇ ਦਿਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ ਜਿਸ ਨਾਲ ਹੋਰ ਹੜ੍ਹਾਂ ਦਾ ਖ਼ਤਰਾ ਵੱਧ ਗਿਆ ਆ। ਇਸ ਦੇ ਚਲਦੇ ਨੀਵੀਆਂ ਥਾਵਾਂ ‘ਚ ਪਾਣੀ ਭਰ ਗਿਆ ਅਤੇ ਆਮ ਜ਼ਿੰਦਗੀ ਮੁੜ ਪ੍ਰਭਾਵਿਤ ਹੋਈ

ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਸਖ਼ਤ ਚੇਤਾਵਨੀ ਜਾਰੀ ਕਰ ਦਿੱਤੀ ਹੈ। ਅਗਲੇ 36 ਤੋਂ 48 ਘੰਟਿਆਂ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਮੁੜ ਤੋਂ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਹ ਭਾਰੀ ਮੀਂਹ 31 ਅਗਸਤ ਤੋਂ 2 ਸਤੰਬਰ ਤੱਕ ਲਗਾਤਾਰ ਪੈ ਸਕਦਾ ਆ

ਇਸ ਦੌਰਾਨ ਕਈ ਥਾਵਾਂ ‘ਤੇ ਬਿੱਜਲੀ ਅਤੇ ਤੇਜ਼ ਹਵਾਵਾਂ ਸਮੇਤ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਲੋਕਾਂ ਨੂੰ ਸਾਵਧਾਨ ਰਹਿਣ, ਗੈਰ-ਜ਼ਰੂਰੀ ਸਫ਼ਰ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ

#flood, #floods, #flooding, #disaster, #climatecrisis, #rescueefforts, #communitysupport, #solidarityincrisis, #monsoonseason, #volunteerefforts #PunjabFloods, #disasterrelief, and #floodrescueoperation #PrayForPunjab