ਰਾਜਾ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਪੜੋ ਪੂਰੀ ਖ਼ਬਰ

ਮਾਮਲਾ ਮਰਹੂਮ ਬੂਟਾ ਸਿੰਘ ਬਾਰੇ ਕਥਿਤ ਵਿਵਾਦਿਤ ਟਿੱਪਣੀ ਕਰਨ ਦਾ ਮਾਮਲਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਚੋਣ ਪ੍ਰਚਾਰ ਦੌਰਾਨ ਕਥਿਤ ਤੌਰ ’ਤੇ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਨਾਲ ਜੁੜੇ ਮਾਮਲੇ ਵਿੱਚ NCSC ਕਮਿਸ਼ਨ ਨੇ ਪੰਜਾਬ ਅਧਿਕਾਰੀਆਂ ਨੂੰ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕਰਨ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ

ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਇਹ ਸਿਫ਼ਾਰਸ਼ਾਂ ਕੀਤੀਆਂ ਗਈਆਂ। ਅਧਿਕਾਰੀਆਂ ਨੂੰ 5 ਦਿਨਾਂ ਦੇ ਅੰਦਰ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।

ਤੁਹਾਨੂੰ ਦਸਦੀਏ ਇਹ ਮਾਮਲਾ ਤਰਨ ਤਾਰਨ ਵਿੱਚ ਇੱਕ ਚੋਣ ਮੀਟਿੰਗ ਦੌਰਾਨ ਮਰਹੂਮ ਕਾਂਗਰਸੀ ਆਗੂ ਬੂਟਾ ਸਿੰਘ ਬਾਰੇ ਰਾਜਾ ਵੜਿੰਗ ਵੱਲੋਂ ਕਥਿਤ ਤੌਰ ’ਤੇ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਨਾਲ ਸਬੰਧਤ ਹੈ। ਮਰਹੂਮ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਸ਼ਿਕਾਇਤ ਕੀਤੀ ਸੀ ਅਤੇ ਉਹ ਸੁਣਵਾਈ ਦੌਰਾਨ ਖ਼ੁਦ ਵੀ ਮੌਜੂਦ ਰਹੇ।

ਹੁਣ ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਰਾਜਾ ਵੜਿੰਗ ਨੂੰ ਗ੍ਰਿਫ਼ਤਾਰੀ ਸਬੰਧੀ ਕਾਰਵਾਈ ਕਰਨ, ਤੇ ਜਾਂਚ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਅਤੇ ਬਿਨਾਂ ਹੋਰ ਦੇਰੀ ਦੇ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਸਿਫ਼ਾਰਸ਼ ਕੀਤੀ ਹੈ