ਪਾਕਿਸਤਾਨ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸਖ਼ਤ ਚੇਤਾਵਨੀ, ਅੱਤਵਾਦੀ ਹਰਕਤ ਹੋਈ ਤਾਂ ਪਹਿਲਾਂ ਨਾਲੋਂ ਵੀ ਵੱਡਾ ਹਮਲਾ ਹੋਵੇਗਾ

ਨਵੀਂ ਦਿੱਲੀ: ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਭਵਿੱਖ ਵਿੱਚ ਪਾਕਿਸਤਾਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਹਰਕਤ ਕੀਤੀ ਗਈ ਤਾਂ ਭਾਰਤ ਇਸ ਦਾ ਜਵਾਬ ਪਿਛਲੀ ਵਾਰ ਨਾਲੋਂ ਵੀ ਵੱਡੀ ਕਾਰਵਾਈ ਕਰਕੇ ਦੇਵੇਗਾ

ਰੱਖਿਆ ਮੰਤਰੀ ਦੇ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਸਾਂਝੇ ਕੀਤੇ ਗਏ ਸੰਦੇਸ਼ ਵਿੱਚ ਰਾਜਨਾਥ ਸਿੰਘ ਦੇ ਹਵਾਲੇ ਨਾਲ ਇਹ ਗੱਲ ਕਹੀ ਗਈ ਹੈ। ਇਸ ਬਿਆਨ ਨੂੰ ਸਰਹੱਦ ਪਾਰੋਂ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਵਿਰੁੱਧ ਭਾਰਤ ਦੇ ਸਖ਼ਤ ਰੁਖ਼ ਵਜੋਂ ਦੇਖਿਆ ਜਾ ਰਿਹਾ ਹੈ

ਰਾਜਨਾਥ ਸਿੰਘ ਦੇ ਇਸ ਬਿਆਨ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਭਾਰਤ ਅੱਤਵਾਦ ਨਾਲ ਜੁੜੀਆਂ ਕਿਸੇ ਵੀ ਗਤੀਵਿਧੀਆਂ ਨੂੰ ਹਲਕੇ ਵਿੱਚ ਨਹੀਂ ਲਵੇਗਾ ਅਤੇ ਅਜਿਹੀ ਕਿਸੇ ਵੀ ਹਰਕਤ ਦਾ ਸਖ਼ਤ ਜਵਾਬ ਦੇਣ ਲਈ ਤਿਆਰ ਹੈ