ਭਰਾ ਨੂੰ ਰੱਖੜੀ ਬੰਨਣ ਜਾ ਰਹੀ ਮਹਿਲਾ ਦੀ ਹੋਈ ਮੌਤ

ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਸੜਕ ਹਾਦਸੇ ਵਿੱਚ ਔਰਤ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਜਦਕਿ ਉਸ ਦਾ ਪਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਇਹ ਮਹਿਲਾ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਲਈ ਜਾ ਰਹੀ ਸੀ ਤੇ ਰਾਹ ਵਿਚ ਦੋਵਾਂ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ।

ਇਸ ਦੋਰਾਨ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਿਕ ਪਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮੌਕੇ ’ਤੇ ਖੜ੍ਹੇ ਟਰੱਕ ਨੂੰ ਤਰਾਵੜੀ ਥਾਣੇ ਦੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ।

Tags :