ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਬਲਾਤਕਾਰ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਹਰਿਆਣਾ ਦੀ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ
ਜਾਣਕਾਰੀ ਮੁਤਾਬਕ ਰਾਮ ਰਹੀਮ ਹੁਣ ਜੇਲ੍ਹ ਤੋਂ ਰਿਹਾਅ ਹੋ ਕੇ ਡੇਰਾ ਸੱਚਾ ਸੌਦਾ ਦੇ ਸਿਰਸਾ ਸਥਿਤ ਮੁੱਖ ਡੇਰੇ ਵਿੱਚ ਜਾਵੇਗਾ। ਇਹ ਲਗਾਤਾਰ ਤੀਜੀ ਵਾਰ ਹੈ ਜਦੋਂ ਉਸ ਨੂੰ ਸਿਰਸਾ ਡੇਰੇ ਵਿੱਚ ਰਹਿਣ ਦੀ ਇਜਾਜ਼ਤ ਮਿਲੀ ਹੈ। ਇਸ ਤੋਂ ਪਹਿਲਾਂ ਉਸ ਦੀਆਂ ਕਈ ਰਿਹਾਈਆਂ ਦੌਰਾਨ ਉਸ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਭੇਜਿਆ ਜਾਂਦਾ ਰਿਹਾ ਹੈ।
17ਵੀਂ ਵਾਰ ਮਿਲੀ ਅਸਥਾਈ ਰਿਹਾਈ
ਰਾਮ ਰਹੀਮ ਨੂੰ ਹੁਣ ਤੱਕ 17 ਵਾਰ ਜੇਲ੍ਹ ਤੋਂ ਅਸਥਾਈ ਰਾਹਤ ਮਿਲ ਚੁੱਕੀ ਹੈ। ਇਸ ਵਿੱਚ ਪੈਰੋਲ ਅਤੇ ਫਰਲੋ ਦੋਵੇਂ ਸ਼ਾਮਲ ਹਨ। ਵਾਰ-ਵਾਰ ਮਿਲ ਰਹੀ ਇਸ ਰਾਹਤ ਨੂੰ ਲੈ ਕੇ ਅਕਸਰ ਸਿਆਸੀ ਅਤੇ ਜਨਤਕ ਪੱਧਰ ‘ਤੇ ਚਰਚਾ ਹੁੰਦੀ ਰਹੀ ਹੈ, ਕਿਉਂਕਿ ਡੇਰਾ ਮੁਖੀ ਦੇ ਪੰਜਾਬ ਅਤੇ ਹਰਿਆਣਾ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਹਨ
